ਤਿਵਾੜੀ ਵੱਲੋਂ ਚੰਨੀ ਤੇ ਸਿੱਧੂ ’ਤੇ ਨਿਸ਼ਾਨਾ: ਪੰਜਾਬ ਨੂੰ ਗੰਭੀਰ ਤੇ ਚੁਣੌਤੀਆਂ ਨਾਲ ਨਜਿੱਠਣ ਵਾਲੇ ਮੁੱਖ ਮੰਤਰੀ ਦੀ ਲੋੜ


ਨਵੀਂ ਦਿੱਲੀ, 12 ਜਨਵਰੀ

ਕਾਂਗਰਸ ਦੇ ਸੀਨੀਅਰ ਆਗੂ ਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਵਿਅੰਗ ਕਰਦਿਆਂ ਕਿਹਾ ਕਿ ਇਸ ਸਰਹੱਦੀ ਸੂਬੇ ਨੂੰ ਅਜਿਹੇ ਆਗੂ ਦੀ ਲੋੜ ਹੈ ਜੋ ਚੁਣੌਤੀਆਂ ਨਾਲ ਨਜਿੱਠ ਸਕੇ ਅਤੇ ਸਖ਼ਤ ਫ਼ੈਸਲੇ ਲੈ ਸਕੇ। ਸ੍ਰੀ ਤਿਵਾੜੀ ਨੇ ਟਵੀਟ ਕੀਤਾ, ‘ਪੰਜਾਬ ਨੂੰ ਅਜਿਹੇ ਮੁੱਖ ਮੰਤਰੀ ਦੀ ਲੋੜ ਹੈ, ਜੋ ਚੁਣੌਤੀਆਂ ਨਾਲ ਨਜਿੱਠ ਸਕੇ ਅਤੇ ਸਖ਼ਤ ਫੈਸਲੇ ਲੈਣ ਦੀ ਸਮਰਥਾ ਰੱਖਦਾ ਹੋਵੇ। ਪੰਜਾਬ ਨੂੰ ਸੰਜੀਦਾ ਲੋਕਾਂ ਦੀ ਲੋੜ ਹੈ, ਜਿਨ੍ਹਾਂ ਦੀ ਰਾਜਨੀਤੀ ‘ਸੋਸ਼ਲ ਇੰਜਨੀਅਰਿੰਗ’, ਮਨੋਰੰਜਨ, ਮੁਫ਼ਤ ਰਿਊੜੀਆਂ ਵੰਡਣ ਦੀ ਨਾ ਹੋਵੇ।’Source link