ਰਾਜਮੀਤ ਸਿੰਘ
ਚੰਡੀਗੜ੍ਹ, 13 ਜਨਵਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ੁੱਕਰਵਾਰ ਨੂੰ ਆਉਣ ਦੀ ਸੰਭਾਵਨਾ ਹੈ, ਜਿਸ ਕਾਰਨ ਸਭ ਦੀਆਂ ਨਜ਼ਰਾਂ ਨੌਜਵਾਨ ਉਮੀਦਵਾਰਾਂ ਨੂੰ ਚੋਣ ਲੜਨ ਦਾ ਮੌਕਾ ਮਿਲਣ ‘ਤੇ ਟਿਕੀਆਂ ਹੋਈਆਂ ਹਨ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਹਿਲਾਂ ਐਲਾਨ ਕਰ ਚੁੱਕੇ ਹਨ ਕਿ ਨੌਜਵਾਨਾਂ ਨੂੰ ਪਹਿਲਾਂ ਨਾਲੋਂ ਡੇਢ ਗੁਣਾ ਵੱਧ ਟਿਕਟਾਂ ਮਿਲਣਗੀਆਂ। ਸਾਲ 2017 ਦੀਆਂ ਚੋਣਾਂ ਵਿੱਚ ਛੇ ਟਿਕਟਾਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਨ।