ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਪਾਰਟੀ ਤੋਂ ਅਸਤੀਫ਼ਾ ਦਿੱਤਾ ਤੇ ਪੁੱਤ ਆਪ ਵਿੱਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਪਾਰਟੀ ਤੋਂ ਅਸਤੀਫ਼ਾ ਦਿੱਤਾ ਤੇ ਪੁੱਤ ਆਪ ਵਿੱਚ ਸ਼ਾਮਲ


ਪੱਤਰ ਪ੍ਰੇਰਕ

ਪਟਿਆਲਾ, 13 ਜਨਵਰੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰਧਾਨ ਦੇ ਨਾ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਪਾਰਟੀ ਨੇ ਆਪਣੇ ਸਿਧਾਂਤਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ ਤੇ ਟਕਸਾਲੀ ਨੇਤਾਵਾਂ ਤੇ ਵਰਕਰਾਂ ਨੂੰ ਅੱਖੋਂ ਪ੍ਰੋਖੇ ਕਰ ਦਿੱਤਾ ਹੈ, ਜਿਸ ਕਾਰਨ ਉਹ ਅਸਤੀਫ਼ਾ ਦੇ ਰਹੇ ਹਨ।

ਇਸ ਦੌਰਾਨ ਸ੍ਰੀ ਕੋਹਲੀ ਦੇ ਵੱਡੇ ਪੁੱਤਰ ਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਅੱਜ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਹ ਐਲਾਨ ਉਨ੍ਹਾਂ ਨੇ ਚੰਡੀਗੜ੍ਹ ਵਿੱਚ ਆਪ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਕੀਤਾ। ਸਾਬਕਾ ਮੰਤਰੀ ਦਾ ਦੂਜਾ ਪੁੱਤਰ ਗੁਰਜੀਤ ਸਿੰਘ ਕੋਹਲੀ ਪਹਿਲਾਂ ਹੀ ਭਾਜਪਾ ਵਿੱਚ ਸਰਗਰਮ ਹੈ।



Source link