ਅੰਮ੍ਰਿਤਸਰ: ਕਰੋਨਾ ਪਾਬੰਦੀਆਂ ਦੀ ਉਲੰਘਣਾ ਕਰਨ ’ਤੇ ਮਜੀਠੀਆ ਖ਼ਿਲਾਫ਼ ਕੇਸ ਦਰਜ


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 16 ਜਨਵਰੀ

ਇਥੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਬੀਤੇ ਦਿਨ ਮੱਥਾ ਟੇਕਣ ਪੁੱਜੇ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਲਈ ਅੰਮ੍ਰਿਤਸਰ-ਜਲੰਧਰ ਰੋਡ ਉਤੇ ਅਕਾਲੀ ਦਲ ਦੇ ਵਰਕਰਾਂ ਵੱਲੋਂ ਕੀਤੇ ਇਕੱਠ ਕਾਰਨ ਕਰੋਨਾ ਪਾਬੰਦੀਆਂ ਦੀ ਉਲੰਘਣਾ ਦੇ ਮਾਮਲੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਵਾਇਆ ਹੈ। ਕੇਸ ਸੁਲਤਾਨਵਿੰਡ ਥਾਣੇ ਵਿਚ ਦਰਜ ਕੀਤਾ ਗਿਆ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਹਲਕਾ ਪੂਰਬੀ ਵਿਚ ਤਾਇਨਾਤ ਐੱਫਐੱਸਟੀ ਟੀਮ, ਜੋ ਕਿ ਉਸ ਵਕਤ ਡਿਊਟੀ ਉਤੇ ਸੀ, ਨੂੰ ਸੂਚਨਾ ਮਿਲੀ ਕਿ ਸੜਕ ਉਤੇ ਸੈਂਕੜੇ ਲੋਕਾਂ ਦਾ ਇਕੱਠ ਹੈ, ਜੋ ਕਿ ਮਜੀਠੀਆ ਦੇ ਸਵਾਗਤ ਲਈ ਆਇਆ ਹੈ। ਟੀਮ ਨੇ ਮੌਕੇ ਉਤੇ ਜਾ ਕੇ ਵੇਖਿਆ ਤੇ ਇਸ ਦੀ ਵੀਡੀਓ ਰਿਕਾਰਡਿੰਗ ਕੀਤੀ, ਜਿਸ ਵਿਚ ਇਹ ਲੋਕ ਉਨ੍ਹਾਂ ਨੂੰ ਸਿਰੋਪੇ ਅਤੇ ਹਾਰ ਪਾਉਂਦੇ ਨਜ਼ਰ ਆ ਰਹੇ ਹਨ। ਸੈਂਕੜੇ ਲੋਕਾਂ ਦਾ ਇਹ ਇਕੱਠ ਕਰੋਨਾ ਕਾਰਨ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਨਾਲ-ਨਾਲ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਕਾਰਨ ਲਗਾਈਆਂ ਪਾਬੰਦੀਆਂ ਦੀ ਵੀ ਉਲੰਘਣਾ ਹੈ।Source link