ਨਵੀਂ ਦਿੱਲੀ, 16 ਜਨਵਰੀ
ਇੰਡੀਅਨ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ ਤੇ ਉਨ੍ਹਾਂ ਦੀ ਪਤਨੀ ਕਰੋਨਾ ਪਾਜ਼ੇਟਿਵ ਆਏ ਹਨ। ਇਹ ਜਾਣਕਾਰੀ ਆਈਓਏ ਦੇ ਮੁਖੀ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ। ਉਨ੍ਹਾਂ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਲਈ ਕਿਹਾ ਹੈ। ਸਿਹਤ ਵਿਭਾਗ ਨੇ ਉਨ੍ਹਾਂ ਨੂੰ 22 ਜਨਵਰੀ ਤਕ ਇਕਾਂਤਵਾਸ ਰਹਿਣ ਲਈ ਕਿਹਾ ਹੈ।