ਯੂਪੀ ਚੋਣਾਂ ’ਚ ਟਿਕੈਤ ਵੱਲੋਂ ਸਪਾ-ਆਰਐੱਲਡੀ ਗਠਜੋੜ ਦਾ ਸਮਰਥਨ


ਮੁਜ਼ੱਫਰਨਗਰ (ਯੂਪੀ), 16 ਜਨਵਰੀ

ਬੀਕੇਯੂ ਦੇ ਰਾਸ਼ਟਰੀ ਪ੍ਰਧਾਨ ਨਰੇਸ਼ ਟਿਕੈਤ ਨੇ ਆਉਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿੱਚ ਸਪਾ-ਆਰਐੱਲਡੀ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਰਾਸ਼ਟਰੀ ਲੋਕ ਦਲ (ਆਰਐੱਲਡੀ) ਅਤੇ ਸਮਾਜਵਾਦੀ ਪਾਰਟੀ (ਐੱਸਪੀ) ਦੇ ਗਠਜੋੜ ਨੇ ਸ਼ਨਿਚਰਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਸੱਤ ਉਮੀਦਵਾਰਾਂ ਦੀ ਆਪਣੀ ਦੂਜੀ ਸੂਚੀ ਦਾ ਐਲਾਨ ਕੀਤਾ ਸੀ। ਸ੍ਰੀ ਟਿਕੈਤ ਨੇ ਇੱਥੇ ਸਿਸੌਲੀ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸੂਬੇ ਦੇ ਲੋਕ ਇਸ ਗੱਠਜੋੜ ਦੇ ਉਮੀਦਵਾਰਾਂ ਦਾ ਸਮਰਥਨ ਕਰਨਗੇ।Source link