ਸਰਬਜੀਤ ਸਿੰਘ ਭੰਗੂ/ ਬਹਾਦਰ ਸਿੰਘ ਮਰਦਾਂਪੁਰ
ਪਟਿਆਲਾ/ਘਨੌਰ,17 ਜਨਵਰੀ
ਸੰਯੁਕਤ ਕਿਸਾਨ ਮੋਰਚੇ ਵਿੱਚੋਂ ਟੁੱਟ ਕੇ ਬਣਿਆ ‘ਸੰਯੁਕਤ ਸੰਘਰਸ਼ ਪਾਰਟੀ ਜੋ ਕਿ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਹੈ, ਦਾ ਸੰਯੁਕਤ ਸਮਾਜ ਮੋਰਚੇ ਨਾਲ ਸਮਝੌਤਾ ਹੋ ਗਿਆ ਹੈ। ਇਸ ਸਮਝੌਤੇ ਤਹਿਤ ਸੰਯੁਕਤ ਸਮਾਜ ਮੋਰਚੇ ਵੱਲੋਂ ਚੜੂਨੀ ਦੀ ਪਾਰਟੀ ਨੂੰ ਪੰਜਾਬ ਅੰਦਰ ਦਸ ਸੀਟਾਂ ਦਿੱਤੀਆਂ ਜਾਣਗੀਆਂ। ਇਹ ਐਲਾਨ ਅੱਜ ਘਨੌਰ ਵਿਚ ਆਏ ਸੰਯੁਕਤ ਸਮਾਜ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ। ਘਨੌਰ ਵਿੱਚ ਉਹ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਪ੍ਰੇਮ ਸਿੰਘ ਭੰਗੂ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਲਈ ਪੁੱਜੇ ਸਨ।