ਗਗਨ ਅਰੋੜਾ
ਲੁਧਿਆਣਾ, 18 ਜਨਵਰੀ
ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ 12 ਸਥਾਨਾਂ ‘ਤੇ ਮਾਰੇ ਛਾਪਿਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਡਾ. ਭੁਪਿੰਦਰ ਸਿੰਘ ਹਨੀ ਦੀ ਲੁਧਿਆਣਾ ਵਿਚਲੀ ਸ਼ਹੀਦ ਭਗਤ ਸਿੰਘ ਨਗਰ ਰਿਹਾਇਸ਼ ਵੀ ਸ਼ਾਮਲ ਹੈ।
ਨਵੀਂ ਦਿੱਲੀ: ਈਡੀ ਨੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਕੰਪਨੀਆਂ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਵਜੋਂ ਅੱਜ ਪੰਜਾਬ ਵਿਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਰਾਜ ਵਿੱਚ 12 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਏਜੰਸੀ ਦੇ ਅਧਿਕਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਕਾਰਵਾਈ ਕਰ ਰਹੇ ਹਨ।