ਗੈਰ ਕਾਨੂੰਨੀ ਮਾਈਨਿੰਗ: ਈਡੀ ਨੇ ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ ਬਰਾਮਦ ਕੀਤੇ 8 ਕਰੋੜ ਰੁਪਏ

ਗੈਰ ਕਾਨੂੰਨੀ ਮਾਈਨਿੰਗ: ਈਡੀ ਨੇ ਚੰਨੀ ਦੇ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ ਬਰਾਮਦ ਕੀਤੇ 8 ਕਰੋੜ ਰੁਪਏ


ਨਵੀਂ ਦਿੱਲੀ/ਚੰਡੀਗੜ੍ਹ, 19 ਜਨਵਰੀ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੀਤੇ ਦਿਨ ਪੰਜਾਬ ਵਿੱਚ ਛਾਪਿਆਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਕਰੀਬ 8 ਕਰੋੜ ਰੁਪੲੇ ਸਣੇ ਕੁੱਲ 10 ਕਰੋੜ ਦੀ ਨਕਦੀ ਜ਼ਬਤ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਰੇਤ ਮਾਈਨਿੰਗ ਖ਼ਿਲਾਫ਼ ਮਨੀ ਲਾਂਡਰਿੰਗ ਜਾਂਚ ਸਬੰਧੀ ਬੀਤੇ ਦਿਨ ਛਾਪੇ ਮਾਰੇ ਗਏ ਸਨ ਤੇ ਕਾਰਵਾਈ ਅੱਜ ਪੂਰੀ ਕਰ ਲਈ। ਏਜੰਸੀ ਨੇ ਕਈ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਨ ਵੀ ਜ਼ਬਤ ਕੀਤੇ। ਸੂਤਰਾਂ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਕਰੀਬ 10 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ ਹੈ, ਜਿਸ ਵਿੱਚ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਦੇ ਘਰੋਂ ਕਰੀਬ 8 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਸੰਦੀਪ ਕੁਮਾਰ ਵਜੋਂ ਪਛਾਣੇ ਗਏ ਵਿਅਕਤੀ ਨਾਲ ਜੁੜੇ ਕੰਪਲੈਕਸ ਤੋਂ 2 ਕਰੋੜ ਰੁਪਏ ਜ਼ਬਤ ਕੀਤੇ ਗਏ ਹਨ। ਸੰਘੀ ਜਾਂਚ ਏਜੰਸੀ ਜਲਦੀ ਹੀ ਇਨ੍ਹਾਂ ਨੂੰ ਸੰਮਨ ਭੇਜ ਸਕਦੀ ਹੈ। ੲੇਜੰਸੀ ਨੇ ਚੰਡੀਗੜ੍ਹ, ਮੁਹਾਲੀ, ਲੁਧਿਆਣਾ ਅਤੇ ਪਠਾਨਕੋਟ ਸਮੇਤ ਸੂਬੇ ਦੇ ਦਰਜਨ ਸਥਾਨਾਂ ‘ਤੇ ਛਾਪੇ ਮਾਰੇ।



Source link