ਪੰਜਾਬ ਤੇ ਹਰਿਆਣਾ ’ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਵੱਧ ਪਰ ਕੰਬਣੀ ਬਰਕਰਾਰ

ਪੰਜਾਬ ਤੇ ਹਰਿਆਣਾ ’ਚ ਘੱਟੋ ਘੱਟ ਤਾਪਮਾਨ ਆਮ ਨਾਲੋਂ ਵੱਧ ਪਰ ਕੰਬਣੀ ਬਰਕਰਾਰ


ਚੰਡੀਗੜ੍ਹ, 20 ਜਨਵਰੀ

ਪੰਜਾਬ ਅਤੇ ਹਰਿਆਣਾ ਵਿੱਚ ਵੀਰਵਾਰ ਨੂੰ ਬਹੁਤੀਆਂ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉਪਰ ਰਿਹਾ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 10.7 ਡਿਗਰੀ ਸੈਲਸੀਅਸ ਰਿਹਾ। ਪਟਿਆਲਾ ਵਿੱਚ 9.4 ਡਿਗਰੀ, ਫਰੀਦਕੋਟ ਅਤੇ ਫਿਰੋਜ਼ਪੁਰ ਵਿੱਚ ਕ੍ਰਮਵਾਰ 10 ਡਿਗਰੀ ਅਤੇ 10.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 10.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 10.1 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਹਿਸਾਰ ਦਾ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਰਨਾਲ ਵਿੱਚ 9.8 ਡਿਗਰੀ, ਰੋਹਤਕ ਵਿੱਚ 9.4 ਡਿਗਰੀ, ਗੁੜਗਾਉਂ ਵਿੱਚ 8.3 ਡਿਗਰੀ, ਸਿਰਸਾ ਵਿੱਚ 9.8 ਡਿਗਰੀ ਅਤੇ ਪੰਚਕੂਲਾ ਵਿੱਚ ਘੱਟੋ-ਘੱਟ ਤਾਪਮਾਨ 10.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।



Source link