ਜਗਤਾਰ ਸਿੰਘ ਨਹਿਲ
ਲੌਂਗੋਵਾਲ, 22 ਜਨਵਰੀ
ਅੱਜ ਸਵੇਰੇ ਸੰਗਰੂਰ ਰੋਡ ‘ਤੇ ਪਿੰਡ ਕਿਲਾ ਭਰੀਆਂ ਨਜ਼ਦੀਕ ਸੜਕ ਹਾਦਸੇ ਵਿੱਚ ਲੌਂਗੋਵਾਲ ਦੇ 3 ਨੌਜਵਾਨਾਂ ਦੀ ਮੌਤ ਹੋ ਗਈ। ਲੌਂਗੋਵਾਲ ਦੀ ਦੁੱਲਟ ਪੱਤੀ ਦੇ ਵਸਨੀਕ ਸੁਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ, ਮੰਗਲ ਸਿੰਘ ਪੁੱਤਰ ਗੁਰਜੰਟ ਸਿੰਘ ਅਤੇ ਝਾੜੋਂ ਪੱਤੀ ਦੇ ਵਸਨੀਕ ਬੇਅੰਤ ਸਿੰਘ ਪੁੱਤਰ ਗੁਰਜੀਤ ਸਿੰਘ ਆਪਣੀ ਕਾਰ ਰਾਹੀਂ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਟਕਰਾਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ ਅਤੇ ਤਿੰਨੇ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨੌਜਵਾਨਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਜਾਇਆ ਗਿਆ ਹੈ।