ਚੋਣਾਂ ਤੋਂ ਪਹਿਲਾਂ ਮੁਫ਼ਤ ਸੇਵਾਵਾਂ ਦੇਣ ਦਾ ਐਲਾਨ ਕਰਨ ਖ਼ਿਲਾਫ਼ ਦਾਖਲ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ

ਚੋਣਾਂ ਤੋਂ ਪਹਿਲਾਂ ਮੁਫ਼ਤ ਸੇਵਾਵਾਂ ਦੇਣ ਦਾ ਐਲਾਨ ਕਰਨ ਖ਼ਿਲਾਫ਼ ਦਾਖਲ ਪਟੀਸ਼ਨ ’ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ


ਨਵੀਂ ਦਿੱਲੀ, 25 ਜਨਵਰੀ

ਸੁਪਰੀਮ ਕੋਰਟ ਨੇ ਚੋਣਾਂ ਤੋਂ ਪਹਿਲਾਂ ਜਨਤਕ ਫੰਡ ‘ਚੋਂ ‘ਗੈਰ ਤਰਕਸੰਗਤ ਮੁਫ਼ਤ ਸੇਵਾਵਾਂ ਅਤੇ ਤੋਹਫੇ’ ਵੱਢਣ ਜਾਂ ਇਸ ਦਾ ਵਾਅਦਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਚੋਣ ਨਿਸ਼ਾਨ ਜ਼ਬਤ ਕਰਨ ਜਾਂ ਉਨ੍ਹਾਂ ਦੀ ਰਜਿਸਟਰੇਸ਼ਨ ਰੱਦ ਕਰਨ ਸਬੰਧੀ ਨਿਰਦੇਸ਼ ਦੇਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ‘ਤੇ ਕੇਂਦਰ ਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਇਹ ‘ਗੰਭੀਰ ਮਾਮਲਾ’ ਹੈ ਕਿਉਂਂਕਿ ਕਦੇ ਕਦੇ ਮੁਫ਼ਤ ਸੇਵਾਵਾਂ ਨਿਯਮਿਤ ਬਜਟ ਤੋਂ ਵਧ ਦਿੱਤੀਆਂ ਜਾਂਦੀਆਂ ਹਨ। ਚੀਫ ਜਸਟਿਸ ਐਨਵੀ ਰਾਮੰਨਾ, ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਭਾਜਪਾ ਆਗੂ ਅਤੇ ਵਕੀਲ ਅਸ਼ਵਨੀ ਉਪਾਧਿਆਏ ਦੀ ਪਟੀਸ਼ਨ ‘ਤੇ ਕੇਂਦਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।-ਏਜੰਸੀ



Source link