ਗੁਰਦਾਸਪੁਰ: ਬੀਐੱਸਐੱਫ ਤੇ ਤਸਕਰਾਂ ਵਿਚਾਲੇ ਮੁਕਾਬਲੇ ਦੌਰਾਨ ਜਵਾਨ ਜ਼ਖ਼ਮੀ, 49 ਕਿਲੋ ਹੈਰੋਇਨ ਤੇ ਅਸਲਾ ਬਰਾਮਦ


ਕੇਪੀ ਸਿੰਘ

ਗੁਰਦਾਸਪੁਰ, 28 ਜਨਵਰੀ

ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ 89 ਬਟਾਲੀਅਨ ਦੀ ਬੀਓਪੀ ਚੰਦੂ ਵਡਾਲਾ ਤੇ ਅੱਜ ਤੜਕਸਾਰ ਸੰਘਣੀ ਧੁੰਦ ਦੌਰਾਨ ਬੀਐੱਸਐੱਫ ਜਵਾਨਾਂ ਅਤੇ ਨਸ਼ਾ ਤਸਕਰਾਂ ਦਰਮਿਆਨ ਮੁਕਾਬਲਾ ਹੋ ਗਿਆ, ਜਿਸ ਦੌਰਾਨ ਬੀਐੱਸਐੱਫ ਦਾ ਜਵਾਨ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਬੀਐੱਸਐੱਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਅੱਜ ਤੜਕੇ ਸਵਾ ਪੰਜ ਵਜੇ ਦੇ ਕਰੀਬ ਚੰਦੂ ਵਡਾਲਾ ਪੋਸਟ ਦੇ ਜਵਾਨਾਂ ਨੇ ਸਰਹੱਦ ‘ਤੇ ਸੰਘਣੀ ਧੁੰਦ ਦੌਰਾਨ ਹਿਲਜੁਲ ਵੇਖੀ। ਇਸ ਦੌਰਾਨ ਪਾਕਿ ਤਸਕਰਾਂ ਅਤੇ ਬੀਐੱਸਐੱਫ ਜਵਾਨਾਂ ਦੌਰਾਨ ਚੱਲੀ ਗੋਲੀ ਦੌਰਾਨ ਬੀਐੱਸਐੱਫ ਦਾ ਜਵਾਨ ਗਿਆਨ ਚੰਦ ਸਿਰ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਫੱਟੜ ਹੋ ਗਿਆ, ਜਦ ਕਿ ਬੀਐੱਸਐੱਫ ਜਵਾਨਾਂ ਵੱਲੋਂ 49 ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਏਕੇ 47 ਦੇ ਮੈਗਜ਼ੀਨ, 74 ਕਾਰਤੂਸ, ਦੋ ਪਿਸਟਲ, 47 ਕਾਰਤੂਸ, ਪੰਜ ਪੋਟਲੀਆਂ ਅਫ਼ੀਮ ਬਰਾਮਦ ਕੀਤੇ ਹਨ,ਜੋ ਪਲਾਸਟਿਕ ਦੀ ਪਾਈਪ ਰਾਹੀਂ ਕੰਡਿਆਲੀ ਤਾਰ ਵਿੱਚ ਪਾ ਕੇ ਭੇਜੇ ਸਨ।Source link