ਨਿੱਜੀ ਪੱਤਰ ਪ੍ਰੇਰਕ
ਜਲੰਧਰ, 28 ਜਨਵਰੀ
ਵਿਧਾਨ ਸਭਾ ਚੋਣਾਂ ਲਈ ਸਮਾਜਵਾਦੀ ਪਾਰਟੀ (ਪੰਜਾਬ) ਨੇ ਜਲੰਧਰ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਪਾਰਟੀ ਦੇ ਸੂਬਾ ਇੰਚਾਰਜ ਕੁਲਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਜਲੰਧਰ ਕੇਂਦਰੀ ਤੋਂ ਜਤਿੰਦਰ ਸ਼ਰਮਾ, ਜਲੰਧਰ ਉੱਤਰੀ ਤੋਂ ਅਮਿਤ ਕੁਮਾਰ ਅਤੇ ਜਲੰਧਰ ਛਾਉਣੀ ਤੋਂ ਸੁਨੀਲ ਬੱਬਰ ਨੂੰ ਸਪਾ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਨੇ ਹੁਣ ਤੱਕ 80 ਸੀਟਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਬਾਕੀ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਦੀ ਸਰਕਾਰ ਬਣਨ ‘ਤੇ ਭ੍ਰਿਸ਼ਟਾਚਾਰ, ਭੂ-ਮਾਫੀਆ, ਰੇਤ ਮਾਫੀਆ ਤੇ ਡਰੱਗ ਮਾਫੀਆ ‘ਤੇ ਸ਼ਿਕੰਜਾ ਕੱਸਿਆ ਜਾਵੇਗਾ। ਪੰਜਾਬ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਵਿੱਚ ਮੈਟਰੋ ਚਲਾਈ ਜਾਵੇਗੀ।