ਮੁੰਬਈ, 2 ਫਰਵਰੀ
ਭਾਜਪਾ ਵਿਧਾਇਕ ਨਿਤੇਸ਼ ਰਾਣੇ ਨੇ ਕਥਿਤ ਹੱਤਿਆ ਦੀ ਕੋਸ਼ਿਸ਼ ਮਾਮਲੇ ਵਿੱਚ ਬੁੱਧਵਾਰ ਨੂੰ ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲ੍ਹੇ ਦੀ ਅਦਾਲਤ ਅੱਗੇ ਆਤਮ-ਸਮਰਪਣ ਕਰ ਦਿੱਤਾ। ਰਾਣੇ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਉਨ੍ਹਾਂ ਨੂੰ ਚਾਰ ਫਰਵਰੀ ਤਕ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਨਾਰਾਇਣ ਰਾਣੇ ਦੇ ਪੁੱਤਰ ਨਿਤੇਸ਼ ਨੇ ਬੰਬਈ ਹਾਈ ਕੋਰਟ ਵਿੱਚ ਦਾਖਲ ਆਪਣੀ ਜ਼ਮਾਨਤ ਅਰਜ਼ੀ ਵਾਪਸ ਲੈ ਲਈ ਸੀ। ਰਾਣੇ ਦੇ ਵਕੀਲ ਸਤੀਸ਼ ਮਾਨਸ਼ਿੰਦੇ ਨੇ ਹਾਈ ਕੋਰਟ ਵਿੱਚ ਕਿਹਾ ਕਿ ਉਹ ਆਤਮ-ਸਮਰਪਣ ਕਰ ਕੇ ਜਾਂਚ ਵਿੱਚ ਸਹਿਯੋਗ ਕਰਨਾ ਚਾਹੁੰਦੇ ਹਨ। -ਏਜੰਸੀ