ਕਠੂਆ ਜਬਰ ਜਨਾਹ-ਹੱਤਿਆ ਕਾਂਡ ਦੇ ਸਾਜ਼ਿਸ਼ਘਾੜੇ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 24 ਨੂੰ

ਕਠੂਆ ਜਬਰ ਜਨਾਹ-ਹੱਤਿਆ ਕਾਂਡ ਦੇ ਸਾਜ਼ਿਸ਼ਘਾੜੇ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ 24 ਨੂੰ


ਚੰਡੀਗੜ੍ਹ, 3 ਫਰਵਰੀ

ਕਠੂਆ ‘ਚ ਅੱਠ ਸਾਲ ਦੀ ਬੱਚੀ ਨੂੰ ਜਬਰ ਜਨਾਹ ਮਗਰੋਂ ਕਤਲ ਕਰਨ ਦੇ ਦੋਸ਼ ਹੇਠ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਮੁੱਖ ਸਾਜ਼ਿਸ਼ਘਾੜੇ ਸਾਂਝੀ ਰਾਮ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 24 ਫਰਵਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਹੋਵੇਗੀ। ਜਸਟਿਸ ਤੇਜਿੰਦਰ ਸਿੰਘ ਢੀਂਡਸਾ ਅਤੇ ਜਸਟਿਸ ਲਲਿਤ ਬੱਤਰਾ ਦੇ ਬੈਂਚ ਸਾਹਮਣੇ ਪਟੀਸ਼ਨ ਵੀਰਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਲਈ ਆਈ। ਇਸ ਦੌਰਾਨ ਜੰਮੂ ਕਸ਼ਮੀਰ ਸਰਕਾਰ ਦੇ ਵਕੀਲ ਆਰਐੱਚ ਚੀਮਾ ਨੇ ਨਵੀਂ ਤਾਰੀਕ ਦੇਣ ਦੀ ਅਪੀਲ ਕੀਤੀ ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਜ਼ਿਕਰਯੋਗ ਹੈ ਕਿ ਪਠਾਨਕੋਟ ਦੀ ਸੈਸ਼ਨ ਕੋਰਟ ਨੇ ਰਾਮ ਨੂੰ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ ਸੀ।



Source link