ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 3 ਫਰਵਰੀ
ਸੁਪਰੀਮ ਕੋਰਟ ਨੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ‘ਤੇ ਲੱਗੀ ਰੋਕ ਹਫ਼ਤੇ ਲਈ ਵਧਾ ਦਿੱਤੀ ਹੈ। ਵਿਧਾਇਕ ਖ਼ਿਲਾਫ਼ ਪੰਜਾਬ ਦੀ ਅਦਾਲਤ ਨੇ ਗ਼ੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਹੋਏ ਹਨ। ਚੀਫ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਰਾਜ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਹਫ਼ਤੇ ਬਾਅਦ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।