ਸਿਰਸਾ: ਉਪ ਮੁੱਖ ਮੰਤਰੀ ਤੇ ਬਿਜਲੀ ਮੰਤਰੀ ਦੇ ਘਰਾਂ ਦਾ ਘਿਰਾਓ ਕਰਨ ਜਾਂਦੇ ਕਿਸਾਨ ਪੁਲੀਸ ਨੇ ਡੱਕੇ

ਸਿਰਸਾ: ਉਪ ਮੁੱਖ ਮੰਤਰੀ ਤੇ ਬਿਜਲੀ ਮੰਤਰੀ ਦੇ ਘਰਾਂ ਦਾ ਘਿਰਾਓ ਕਰਨ ਜਾਂਦੇ ਕਿਸਾਨ ਪੁਲੀਸ ਨੇ ਡੱਕੇ


ਪ੍ਰਭੂ ਦਿਆਲ

ਸਿਰਸਾ, 7 ਫਰਵਰੀ

ਆਪਣੀਆਂ ਮੰਗਾਂ ਨੂੰ ਲੈ ਕੇ ਮਿਨੀ ਸਕੱਤਰੇਤ ‘ਚ ਪੱਕਾ ਮੋਰਚਾ ਲਾ ਰਹੇ ਕਿਸਾਨਾਂ ਤੇ ਆਂਗਣਵਾੜੀ ਵਰਕਰਾਂ ਨੇ ਅੱਜ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਕਿਸਾਨਾਂ ਨੂੰ ਬਾਬਾ ਭੂਮਣ ਸ਼ਾਹ ਚੌਕ ‘ਤੇ ਡੱਕ ਲਿਆ। ਬਾਬਾ ਭੂਮਣ ਸ਼ਾਹ ਚੌਕ ‘ਤੇ ਕਿਸਾਨਾਂ ਤੇ ਆਂਗਣਵਾੜੀ ਵਰਕਰਾਂ ਨੇ ਦੁਸ਼ਿਅੰਤ ਚੌਟਾਲਾ ਤੇ ਰਣਜੀਤ ਚੌਟਾਲਾ ਦੇ ਪੁਤਲੇ ਫੂਕੇ ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।



Source link