ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਫਰਵਰੀ
ਅੱਜ ਚੋਣ ਪ੍ਰਚਾਰ ਕਰਦਿਆਂ ਡਾ. ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਮੁੱਖ ਮੰਤਰੀ ਦੇ ਉਮੀਦਵਾਰ ਦੀ ਚੋਣ ਵਾਸਤੇ ਇਕ ਪੈਮਾਨਾ ਤੈਅ ਕੀਤਾ ਜਾਣਾ ਚਾਹੀਦਾ ਸੀ, ਜਿਸ ਵਿੱਚ ਵਿਦਿਅਕ ਯੋਗਤਾ, ਕੀਤੇ ਕੰਮ ਤੇ ਇਮਾਨਦਾਰੀ ਨੂੰ ਦੇਖਿਆ ਜਾਂਦਾ। ਉਨ੍ਹਾਂ ਕਿਹਾ ਕਿ ਇਸ ਅਹੁਦੇ ਵਾਸਤੇ ਨਵਜੋਤ ਸਿੰਘ ਸਿੱਧੂ ਸਹੀ ਵਿਅਕਤੀ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪਾਰਟੀ ਨੇਤਾ ਰਾਹੁਲ ਗਾਂਧੀ ਨੂੰ ਗੁੰਮਰਾਹ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇਸ ਵਾਸਤੇ ਨਹੀਂ ਕਹਿ ਰਹੇ ਕਿ ਸ੍ਰੀ ਸਿੱਧੂ ਉਨ੍ਹਾਂ ਦੇ ਪਤੀ ਹਨ, ਸਗੋਂ ਇਸ ਲਈ ਕਹਿ ਰਹੇ ਹਨ ਕਿ ਉਨ੍ਹਾਂ ਦਾ ਪੰਜਾਬ ਮਾਡਲ ਸਭ ਤੋਂ ਬਿਹਤਰ ਸੀ, ਜੇ ਉਨ੍ਹਾਂ ਨੂੰ ਸਮਾਂ ਮਿਲਦਾ ਤਾਂ ਉਹ ਛੇ ਮਹੀਨਿਆਂ ਵਿਚ ਪੰਜਾਬ ਵਿਚ ਬਦਲਾਅ ਲਿਆ ਸਕਦੇ ਸਨ।