ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ-ਬਸਪਾ ਚੋਣ ਮਨੋਰਥ ਪੱਤਰ ਜਾਰੀ: ਇਕ ਲੱਖ ਸਰਕਾਰੀ ਨੌਕਰੀਆਂ ਤੇ ਗਰੀਬਾਂ ਨੂੰ 400 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਵਾਅਦਾ

ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ-ਬਸਪਾ ਚੋਣ ਮਨੋਰਥ ਪੱਤਰ ਜਾਰੀ: ਇਕ ਲੱਖ ਸਰਕਾਰੀ ਨੌਕਰੀਆਂ ਤੇ ਗਰੀਬਾਂ ਨੂੰ 400 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਵਾਅਦਾ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 15 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ-ਬਸਪਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਇਸ ਵਿੱਚ 3,100 ਰੁਪਏ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ 75,000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇੱਕ ਲੱਖ ਸਾਲਾਨਾ ਆਮਦਨ ਵਾਲੇ ਗਰੀਬਾਂ ਲਈ 5 ਲੱਖ ਘਰ ਉਸਾਰਨ ਤੇ 10 ਲੱਖ ਰੁਪਏ ਦੇ ਬੀਮੇ ਨਾਲ ਭਾਈ ਕਨ੍ਹਈਆ ਸਕੀਮ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। 10 ਲੱਖ ਰੁਪਏ ਦਾ ਵਿਸ਼ੇਸ਼ ਸਟੂਡੈਂਟ ਕਾਰਡ ਜਾਰੀ ਕਰਨ ਦਾ ਵਾਅਦਾ ਕੀਤਾ, ਜਿਸ ਦੀ ਵਰਤੋਂ ਉਹ ਯੂਨੀਵਰਸਿਟੀਆਂ ਵਿੱਚ ਦਾਖ਼ਲੇ ਦੌਰਾਨ ਕਰ ਸਕਦੇ ਹਨ। 25,000 ਆਬਾਦੀ ਲਈ ਮੈਗਾ ਸਕੂਲ ਖੋਲ੍ਹਣ, ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪ੍ਰਾਈਵੇਟ ਅਤੇ ਪਬਲਿਕ ਕਾਲਜਾਂ ਵਿੱਚ 33 ਫੀਸਦੀ ਰਾਖਵਾਂਕਰਨ ਦੇਣ ਦੀ ਗੱਲ ਕਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸਾਰੀਆਂ ਸ਼੍ਰੇਣੀਆਂ ਨਾਲ ਸਬੰਧਤ ਗਰੀਬਾਂ ਲਈ 400 ਯੂਨਿਟ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ ਤੇ ਪੰਜ ਸਾਲਾਂ ਵਿੱਚ ਇੱਕ ਲੱਖ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ।



Source link