ਪੰਜਾਬ ਵਿਧਾਨ ਸਭਾ ਚੋਣਾਂ: ਵੋਟਾਂ ਦੀ ਗਿਣਤੀ ਵੀਰਵਾਰ ਨੂੰ

ਪੰਜਾਬ ਵਿਧਾਨ ਸਭਾ ਚੋਣਾਂ: ਵੋਟਾਂ ਦੀ ਗਿਣਤੀ ਵੀਰਵਾਰ ਨੂੰ


ਚੰਡੀਗੜ੍ਹ, 9 ਮਾਰਚ

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੀਰਵਾਰ ਨੂੰ ਵੋਟਾਂ ਦੀ ਗਿਣਤੀ ਹੋ ਰਹੀ ਹੈ। ਸੱਤਾ ਲਈ ਜਿਥੇ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ‘ਆਪ’ ਪ੍ਰਮੁੱਖ ਦਾਅਵੇਦਾਰ ਵਜੋਂ ਉਭਰੀ ਹੈ, ਜਦੋਂ ਕਿ ਕਾਂਗਰਸ ਬਹੁ-ਕੋਣੀ ਮੁਕਾਬਲੇ ‘ਚ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਵੱਖ-ਵੱਖ ਐਗਜ਼ਿਟ ਪੋਲਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਅਗਲੀ ਸਰਕਾਰ ਬਣਾਏਗੀ ਪਰ ਕੁਝ ਨੇ ਸੂਬੇ ਵਿੱਚ ਲਟਕਵੀਂ ਵਿਧਾਨ ਸਭਾ ਦੀ ਭਵਿੱਖਬਾਣੀ ਵੀ ਕੀਤੀ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਵੋਟਾਂ ਦੀ ਗਿਣਤੀ 66 ਥਾਵਾਂ ‘ਤੇ 117 ਕੇਂਦਰਾਂ ‘ਤੇ ਸਵੇਰੇ 8 ਵਜੇ ਸ਼ੁਰੂ ਹੋਵੇਗੀ। 93 ਔਰਤਾਂ ਅਤੇ ਦੋ ਟਰਾਂਸਜੈਂਡਰਾਂ ਸਮੇਤ ਕੁੱਲ 1,304 ਉਮੀਦਵਾਰ ਚੋਣ ਮੈਦਾਨ ਵਿੱਚ ਸਨ।



Source link