ਸਤਿਆ ਪ੍ਰਕਾਸ਼
ਨਵੀਂ ਦਿੱਲੀ, 26 ਮਾਰਚ
ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਘਟਾਉਣ ਲਈ ਉਸ ਦੀ ਰਹਿਮ ਦੀ ਅਪੀਲ ‘ਤੇ ਤੁਰੰਤ ਗੌਰ ਕਰਨ ਲਈ ਕਿਹਾ ਹੈ। ਜਸਟਿਸ ਯੂਯੂ ਲਲਿਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਹ ਹੁਕਮ ਦਿੱਤਾ। ਬੈਂਚ ਨੇ ਕਿਹਾ,’ਭਾਰਤ ਸਰਕਾਰ ਅਤੇ ਕੇਂਦਰੀ ਜਾਂਚ ਬਿਊਰੋ ਸਮੇਤ ਸਬੰਧਤ ਅਧਿਕਾਰੀ ਇਸ ਮਾਮਲੇ ਦੀ ਤੁਰੰਤ ਘੋਖ ਕਰਨ।’