ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ

ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ


ਜੋਗਿੰਦਰ ਸਿੰਘ ਮਾਨ

ਮਾਨਸਾ, 29 ਮਾਰਚ

ਗੁਲਾਬੀ ਸੁੰਡੀ ਨਾਲ ਨੁਕਸਾਨੀ ਨਰਮੇ ਦੀ ਫ਼ਸਲ ਦਾ ਰਹਿੰਦਾ ਮੁਆਵਜ਼ੇ ਲਈ ਲੰਬੀ ਤਹਿਸੀਲਦਾਰ ਦੇ ਘਿਰਾਓ ਸਮੇਂ ਪੁਲੀਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਧਰਨੇ ਦੇ ਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ। ਇਨ੍ਹਾਂ ਰਾਹੀਂ ਮੰਗ ਕੀਤੀ ਗਈ ਹੈ ਕਿ ਕਸੂਰਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਕੱਲ੍ਹ ਜਥੇਬੰਦੀ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਲੰਬੀ ਦੇ ਤਹਿਸੀਲਦਾਰ ਦਾ ਘਿਰਾਓ ਕੀਤਾ ਹੋਇਆ ਸੀ, ਜਿੱਥੇ ਪੁਲੀਸ ਵੱਲੋਂ ਕਿਸਾਨਾਂ ‘ਤੇ ਅੱਧੀ ਰਾਤ ਨੂੰ ਲਾਠੀਚਾਰਜ ਕੀਤਾ ਗਿਆ, ਜਿਸ ਨਾਲ ਕਈ ਕਿਸਾਨ ਫੱਟੜ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।



Source link