ਜਬਰ-ਜਨਾਹ ਕਾਂਡ: ਪ੍ਰਬੰਧਕਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ’ਚ ਹੜਤਾਲ ਦਾ ਸੱਦਾ

ਜਬਰ-ਜਨਾਹ ਕਾਂਡ: ਪ੍ਰਬੰਧਕਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ’ਚ ਹੜਤਾਲ ਦਾ ਸੱਦਾ


ਬੀਰਬਲ ਰਿਸ਼ੀ

ਸ਼ੇਰਪੁਰ, 9 ਅਪਰੈਲ

ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਨੇ ਗੁਰਦਾਸਪੁਰ ‘ਚ ਜਬਰ-ਜਨਾਹ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਇੱਕ ਨਾਮਵਰ ਪ੍ਰਾਈਵੇਟ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤੇ ਹੋਰਨਾਂ ਦੀ ਰਿਹਾਈ ਲਈ ਪੰਜਾਬ ਦੀਆਂ ਸਮੂਹ ਪ੍ਰਾਈਵੇਟ ਸੰਸਥਾਵਾਂ ਵਿੱਚ 11 ਅਪਰੈਲ ਨੂੰ ਰੋਸ ਵਜੋਂ ਹੜਤਾਲ ਦਾ ਸੱਦਾ ਦਿੱਤਾ ਹੈ। ਫੈੱਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ‘ਚ ਚਾਰ ਸਾਲਾ ਬੱਚੀ ਨਾਲ ਜਬਰ-ਜਨਾਹ ਦੀ ਘਟਨਾ ਸਾਹਮਣੇ ਆਈ ਸੀ। ਉਨ੍ਹਾਂ ਆਖਿਆ ਕਿ ਸੀਸੀਟੀਵੀ ਫੁਟੇਜ ‘ਚ ਬੱਚੀ ਛੁੱਟੀ ਵੇਲੇ ਆਪਣੀ ਮਾਂ ਨਾਲ ਠੀਕ-ਠਾਕ ਘਰ ਜਾਂਦੀ ਦਿਖ ਰਹੀ ਹੈ ਪਰ ਮਾਪਿਆਂ ਵੱਲੋਂ ਬੱਚੀ ਨਾਲ ਹੋਏ ਜਬਰ-ਜਨਾਹ ਸਬੰਧੀ ਕੀਤੀ ਸ਼ਿਕਾਇਤ ਮਗਰੋਂ ਪੁਲੀਸ ਨੇ ਸਕੂਲ ਦੇ ਚੇਅਰਮੈਨ ਸਣੇ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਸਰਾਸਰ ਗ਼ਲਤ ਹੈ। ਇਸ ਮੌਕੇ ਜੁਆਇੰਟ ਐਸੋਸੀਏਸ਼ਨਜ਼ ਆਫ ਕਾਲਜਿਜ਼ (ਜੈਕ), ਰਾਸਾ, ਕਾਸਾ, ਈਸੀਐੱਸ ਵੱਲੋਂ ਵੀ ਚੇਅਰਮੈਨ ਦੀ ਬਿਨਾਂ ਸ਼ਰਤ ਰਿਹਾਈ ਲਈ ਹੜਤਾਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।



Source link