30 ਗੈਂਗਸਟਰ ਅਜੇ ਵੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ

30 ਗੈਂਗਸਟਰ ਅਜੇ ਵੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ


ਚੰਡੀਗੜ੍ਹ, 11 ਅਪਰੈਲ

ਪੰਜਾਬ ਦੇ ਡੀਜੀਪੀ ਵੀ.ਕੇ.ਭਾਵੜਾ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਸੂਬੇ ਵਿੱਚ ਗੈਂਗਸਟਰਵਾਦ ਦੇ ਖਾਤਮੇ ਲਈ ਗੈਂਗਸਟਰਾਂ ਖਿਲਾਫ਼ ਕਾਰਵਾਈ ਤੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵੱਲੋਂ ਕੀਤੇ ਜਾਂਦੇ ਅਪਰਾਧਾਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਗਠਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ 545 ਗੈਂਗਸਟਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ‘ਏ’, ‘ਬੀ’ ਤੇ ‘ਸੀ’ ਸ਼੍ਰੇਣੀਆਂ ਵਿੱਚ ਰੱਖਿਆ ਹੈ। ਇਨ੍ਹਾਂ ਵਿੱਚੋਂ 515 ਗੈਂਗਸਟਰ ਕਾਬੂ ਕੀਤੇ ਜਾ ਚੁੱਕੇ ਹਨ ਜਦੋਂਕਿ 30 ਅਜੇ ਗ੍ਰਿਫ਼ਤ ਤੋਂ ਬਾਹਰ ਹਨ। ਡੀਜੀਪੀ ਨੇ ਕਿਹਾ ਕਿ ਪਿਛਲੇ ਸਾਲ (2021 ਵਿੱਚ) 724 ਕਤਲ ਹੋਏ ਸਨ, ਜਿਸ ਤੋਂ ਭਾਵ ਹੈ ਕਿ ਹਰ ਮਹੀਨੇ 60 ਕਤਲ ਹੋਏ। ਸਾਲ 2020 ਵਿੱਚ ਇਹ ਅੰਕੜਾ 757 ਸੀ। ਸ੍ਰੀ ਭਾਵੜਾ ਨੇ ਕਿਹਾ ਕਿ ਅਪਰਾਧ ਡੇਟਾ ਤੋਂ ਸਾਫ਼ ਹੈ ਕਿ ਕਤਲਾਂ ਦਾ ਰੁਝਾਨ ਵਧਿਆ ਨਹੀਂ ਬਲਕਿ ਥੋੜ੍ਹਾ ਘਟਿਆ ਹੈ, ਜਿਸ ਨੂੰ ਅਜੇ ਹੋਰ ਹੇਠਾਂ ਲਿਆਉਣਾ ਹੈ। ਇਥੇ ਪੰਜਾਬ ਪੁਲੀਸ ਹੈੱਡਕੁਆਰਟਰ ‘ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡੀਜੀਪੀ ਭਾਵੜਾ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਾਲ ਤੱਕ 158 ਕਤਲ ਹੋਏ ਹਨ, ਜਿਨ੍ਹਾਂ ਵਿੱਚੋਂ ਛੇ ਵਿੱਚ ਗੈਂਗਸਟਰਾਂ ਦੀ ਸ਼ਮੂਲੀਅਤ ਸੀ। -ਪੀਟੀਆਈ



Source link