ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਾਏਗੀ ਫ਼ੈਸਲਾ

ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਸੋਮਵਾਰ ਨੂੰ ਸੁਣਾਏਗੀ ਫ਼ੈਸਲਾ

ਨਵੀਂ ਦਿੱਲੀ, 17 ਅਪਰੈਲ

ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਤੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ ਸੋਮਵਾਰ ਨੂੰ ਆਪਣਾ ਫ਼ੈਸਲਾ ਸੁਣਾਏਗੀ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦਾ ਬੈਂਚ ਸੋਮਵਾਰ ਨੂੰ ਸਵੇਰੇ 10.30 ਵਜੇ ਫ਼ੈਸਲਾ ਸੁਣਾਏਗਾ। ਅਦਾਲਤ ਨੇ 4 ਅਪਰੈਲ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਨ ਵਾਲੀ ਕਿਸਾਨਾਂ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Source link