ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪਰੈਲ ਨੂੰ ਲਾਲ ਕਿਲੇ ਤੋਂ ਕਰਨਗੇ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪਰੈਲ ਨੂੰ ਲਾਲ ਕਿਲੇ ਤੋਂ ਕਰਨਗੇ ਸੰਬੋਧਨ


ਨਵੀਂ ਦਿੱਲੀ, 18 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪਰੈਲ ਨੂੰ ਲਾਲ ਕਿਲੇ ਤੋਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਹ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾ਼ਸ਼ ਪੁਰਬ ਮੌਕੇ ਸੰਦੇਸ਼ ਦੇਣਗੇ। ਕੇਂਦਰੀ ਸਭਿਆਚਾਰਕ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਵੱਲੋਂ ਇਸ ਮੌਕੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ। ਮੰਤਰਾਲੇ ਨੇ ਕਿਹਾ ਕਿ ਇਸ ਪਵਿੱਤਰ ਮੌਕੇ ‘ਤੇ 400 ਰਾਗੀ ‘ਸ਼ਬਦ ਕੀਰਤਨ’ ਕਰਨਗੇ। ਇਹ ਪ੍ਰੋਗਰਾਮ ਕੇਂਦਰੀ ਸਭਿਆਚਾਰਕ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਕਰਵਾਇਆ ਜਾਵੇਗਾ।



Source link