ਬਾਰਾਮੂਲਾ ’ਚ ਮੁਕਾਬਲੇ ਦੌਰਾਨ ਲਸ਼ਕਰ ਦਾ ਵੱਡਾ ਕਮਾਂਡਰ ਹਲਾਕ

ਬਾਰਾਮੂਲਾ ’ਚ ਮੁਕਾਬਲੇ ਦੌਰਾਨ ਲਸ਼ਕਰ ਦਾ ਵੱਡਾ ਕਮਾਂਡਰ ਹਲਾਕ


ਸ੍ਰੀਨਗਰ, 21 ਅਪਰੈਲ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ‘ਚ ਅੱਜ ਤੜਕੇ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਯੂਸਫ਼ ਕਾਂਤਰੂ ਮਾਰਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਸ਼ੁਰੂਆਤੀ ਮੁਕਾਬਲੇ ‘ਚ ਫੌਜ ਦੇ ਤਿੰਨ ਜਵਾਨ ਵੀ ਜ਼ਖਮੀ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਅਤਿਵਾਦੀਆਂ ਵਲੋਂ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਕਾਰਵਾਈ ਮੁਕਾਬਲੇ ‘ਚ ਬਦਲ ਗਈ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੈ ਕੁਮਾਰ ਨੇ ਕਿਹਾ, ‘ਬਾਰਾਮੂਲਾ ਮੁਕਾਬਲੇ ਵਿੱਚ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਯੂਸਫ਼ ਕਾਂਤਰੂ ਮਾਰਿਆ ਗਿਆ। ਕਾਂਤਰੂ ਨਾਗਰਿਕਾਂ ਅਤੇ ਸੁਰੱਖਿਆ ਕਰਮਚਾਰੀਆਂ ਦੀ ਹੱਤਿਆ ਦੀਆਂ ਕਈ ਘਟਨਾਵਾਂ ਵਿੱਚ ਸ਼ਾਮਲ ਸੀ।



Source link