ਨਫ਼ਰਤੀ ਭਾਸ਼ਨ ਬਾਰੇ ਦਿੱਲੀ ਪੁਲੀਸ ਵੱਲੋਂ ਪੇਸ਼ ਹਲਫ਼ਨਾਮੇ ਤੋਂ ਸੁਪਰੀਮ ਕੋਰਟ ਨਾਰਾਜ਼, ਕੰਮ ਸਹੀ ਢੰਗ ਨਾਲ ਕਰਨ ਦੇ ਹੁਕਮ

ਨਫ਼ਰਤੀ ਭਾਸ਼ਨ ਬਾਰੇ ਦਿੱਲੀ ਪੁਲੀਸ ਵੱਲੋਂ ਪੇਸ਼ ਹਲਫ਼ਨਾਮੇ ਤੋਂ ਸੁਪਰੀਮ ਕੋਰਟ ਨਾਰਾਜ਼, ਕੰਮ ਸਹੀ ਢੰਗ ਨਾਲ ਕਰਨ ਦੇ ਹੁਕਮ


ਨਵੀਂ ਦਿੱਲੀ, 22 ਅਪਰੈਲ

ਸੁਪਰੀਮ ਕੋਰਟ ਨੇ ਰਾਜਧਾਨਂ ਵਿੱਚ ਸਮਾਗਮ ਦੌਰਾਨ ਦਿੱਤੇ ਕਥਿਤ ਨਫ਼ਰਤ ਭਰੇ ਭਾਸ਼ਣਾਂ ਦੇ ਸਬੰਧ ਵਿਚ ਦਿੱਲੀ ਪੁਲੀਸ ਵੱਲੋਂ ਪੇਸ਼ ਕੀਤੇ ਹਲਫ਼ਨਾਮੇ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਉਸ ਨੂੰ ਸਹੀ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਦਿੱਲੀ ਪੁਲੀਸ ਨੇ ਸਿਖਰਲੀ ਅਦਾਲਤ ਨੂੰ ਦੱਸਿਆ ਸੀ ਕਿ ਪਿਛਲੇ ਸਾਲ 19 ਦਸੰਬਰ ਨੂੰ ਇੱਥੇ ਹਿੰਦੂ ਯੁਵਾ ਵਾਹਿਨੀ ਵੱਲੋਂ ਕਰਵਾਏ ਸਮਾਗਮ ਵਿੱਚ ਕਿਸੇ ਵੀ ਭਾਈਚਾਰੇ ਵਿਰੁੱਧ ਕੋਈ ਗਲਤ ਸ਼ਬਦ ਨਹੀਂ ਬੋਲਿਆ ਗਿਆ। ਜਸਟਿਸ ਏਐੱਮ ਖਾਨਵਿਲਕਰ ਅਤੇ ਅਭੈ ਐੱਸ ਓਕਾ ਦੀ ਬੈਂਚ ਨੇ ਵਧੀਕ ਸਾਲਿਸਟਰ ਜਨਰਲ ਕੇਐੱਮ ਨਟਰਾਜ ਨੂੰ 4 ਮਈ ਤੱਕ ਸਹੀ ਹਲਫ਼ਨਾਮਾ ਦਾਖਲ ਕਰਨ ਲਈ ਕਿਹਾ ਹੈ। ਇਹ ਹਲਫ਼ਨਾਮਾ ਡਿਪਟੀ ਕਮਿਸ਼ਨਰ ਆਫ਼ ਪੁਲਿਸ ਵੱਲੋਂ ਦਾਇਰ ਕੀਤਾ ਗਿਆ ਹੈ।



Source link