ਸੀਬੀਆਈ ਦੇ ਛਾਪੇ ਕੇਂਦਰ ਦੀ ਬਦਲਾਖ਼ੋਰੀ ਕਾਰਵਾਈ: ਗੱਜਣਮਾਜਰਾ


ਹਰਦੀਪ ਸਿੰਘ ਸੋਢੀ

ਧੂਰੀ, 8 ਮਈ

ਆਮ ਆਦਮੀ ਪਾਰਟੀ ਦੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਸੀਬੀਆਈ ਵੱਲੋਂ ਉਨ੍ਹਾਂ ਦੇ ਪਰਿਵਾਰ ਦੇ ਕਾਰੋਬਾਰੀ ਅਦਾਰਿਆਂ ‘ਤੇ ਕੀਤੀ ਗਈ ਛਾਪੇਮਾਰੀ ਨੂੰ ਕੇਂਦਰ ਸਰਕਾਰ ਦੀ ਸਿਆਸੀ ਬਦਲਾਖੋਰੀ ਕਰਾਰ ਦਿੱਤਾ ਹੈ। ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਸੀਬੀਆਈ ਦੀ ਇਸ ਤਾਜ਼ਾ ਕਾਰਵਾਈ ਨੂੰ ਤੇਜਿੰਦਰ ਸਿੰਘ ਬੱਗਾ ਮਾਮਲੇ ‘ਚ ਕੇਂਦਰ ਸਰਕਾਰ ਦੀ ਬਦਲਾਖੋਰ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਈਡੀ ਅਤੇ ਸੀਬੀਆਈ ਸਮੇਤ ਹੋਰ ਕੇਂਦਰੀ ਏਜੰਸੀਆਂ ਨੂੰ ਲਗਾਤਾਰ ਆਪਣੇ ਵਿਰੋਧੀਆਂ ਨੂੰ ਬਦਨਾਮ ਅਤੇ ਪ੍ਰੇਸ਼ਾਨ ਕਰਨ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਸਪਸ਼ਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਪਰਿਵਾਰ ਦੇ ਸਮੁੱਚੇ ਕਾਰੋਬਾਰੀ ਅਦਾਰਿਆਂ ਦੇ ਅਹੁਦਿਆਂ ਨੂੰ 2016 ‘ਚ ਛੱਡ ਦਿੱਤਾ ਸੀ ਅਤੇ ਉਦੋਂ ਤੋਂ ਉਹ ਸਿਆਸਤ ਦੇ ਖੇਤਰ ‘ ਚ ਸਰਗਰਮ ਹਨ।Source link