ਆਤਿਸ਼ ਗੁਪਤਾ
ਚੰਡੀਗੜ੍ਹ, 11 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2373 ਨੌਜਵਾਨਾਂ ਤੇ ਮੁਟਿਆਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਮਨਾ ਕੀਤੀ ਕਿ ਨਿਯੁਕਤੀ ਪੱਤਰ ਦੇਣ ਲਈ ਅਜਿਹੇ ਸਮਾਗਮ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ। ਉਨ੍ਹਾਂ ਨੇ ਰੋਸ ਪ੍ਰਗਟਾ ਰਹੇ ਨੌਜਵਾਨਾਂ ਨੂੰ ਕਿਹਾ ਕਿ ਉਹ ਸਬਰ ਰੱਖਣ ਅਤੇ ਕੁਝ ਸਮਾਂ ਉਡੀਕ ਕਰਨ ਤਾਂ ਜੋ ਸਰਕਾਰ ਵੱਲੋਂ ਨਿਯੁਕਤੀ ਪੱਤਰ ਜਾਰੀ ਕਰਨ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ।