ਸੁਪਰੀਮ ਕੋਰਟ ਨੇ ਨੀਟ-ਪੀਜੀ-22 ਦੀ ਪ੍ਰੀਖਿਆ ਮੁਲਤਵੀ ਕਰਨ ਤੋਂ ਇਨਕਾਰ ਕੀਤਾ

ਸੁਪਰੀਮ ਕੋਰਟ ਨੇ ਨੀਟ-ਪੀਜੀ-22 ਦੀ ਪ੍ਰੀਖਿਆ ਮੁਲਤਵੀ ਕਰਨ ਤੋਂ ਇਨਕਾਰ ਕੀਤਾ


ਨਵੀਂ ਦਿੱਲੀ, 13 ਮਈ

ਸੁਪਰੀਮ ਕੋਰਟ ਨੇ ਡਾਕਟਰਾਂ ਦੀ ਪਟੀਸ਼ਨ ‘ਤੇ ਨੀਟ-ਪੀਜੀ-2022 ਦੀ ਪ੍ਰੀਖਿਆ ਨੂੰ ਮੁਲਤਵੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਦੇਰੀ ਨਾਲ ਡਾਕਟਰਾਂ ਦੀ ਕਮੀ ਹੋਵੇਗੀ ਅਤੇ ਮਰੀਜ਼ਾਂ ਦੀ ਦੇਖਭਾਲ ‘ਤੇ ਗੰਭੀਰ ਪ੍ਰਭਾਵ ਪਵੇਗਾ। ਜਸਟਿਸ ਡੀਵਾਈ ਚੰਦਰਚੂੜ ਅਤੇ ਸੂਰਿਆ ਕਾਂਤ ਦੇ ਬੈਂਚ ਨੇ ਕਿਹਾ ਕਿ ਪ੍ਰੀਖਿਆ ਨੂੰ ਮੁਲਤਵੀ ਕਰਨ ਨਾਲ ਬਦਅਮਨੀ ਅਤੇ ਬੇਯਕੀਨੀ ਦਾ ਮਾਹੌਲ ਪੈਦਾ ਹੋਵੇਗਾ। ਇਸ ਨਾਲ ਵਿਦਿਆਰਥੀਆਂ ਦੇ ਵੱਡੇ ਵਰਗ ‘ਤੇ ਇਸ ਦਾ ਅਸਰ ਪਵੇਗਾ। ਬੈਂਚ ਨੇ ਕਿਹਾ, ‘ਵਿਦਿਆਰਥੀਆਂ ਦੇ ਦੋ ਵਰਗ ਹਨ, ਇੱਕ ਜੋ ਪ੍ਰੀਖਿਆ ਮੁਲਤਵੀ ਕਰਨ ਦੀ ਮੰਗ ਕਰ ਰਿਹਾ ਹੈ ਅਤੇ ਦੋ ਲੱਖ ਛੇ ਹਜ਼ਾਰ ਤੋਂ ਵੱਧ ਉਮੀਦਵਾਰਾਂ ਦਾ ਇੱਕ ਵੱਡਾ ਵਰਗ ਹੈ, ਜਿਸ ਨੇ ਪ੍ਰੀਖਿਆ ਲਈ ਤਿਆਰੀ ਕੀਤੀ ਹੈ ਅਤੇ ਇਸ ਦੇ ਮੁਲਤਵੀ ਹੋਣ ਨਾਲ ਪ੍ਰਭਾਵਿਤ ਹੋਣਗੇ।’



Source link