ਬੇਹਿਸਾਬੀ ਜਾਇਦਾਦ ਦੇ ਮਾਮਲੇ ’ਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੋਸ਼ੀ ਕਰਾਰ


ਨਵੀਂ ਦਿੱਲੀ, 21 ਮਈ

ਇਥੋਂ ਦੀ ਅਦਾਲਤ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ। ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਇਹ ਹੁਕਮ ਸੁਣਾਉਂਦਿਆਂ ਮਾਮਲੇ ਦੀ ਸੁਣਵਾਈ 26 ਮਈ ਲਈ ਪਾ ਦਿੱਤੀ ਹੈ ਤੇ ਉਦੋਂ ਸਜ਼ਾਂ ਬਾਰੇ ਬਹਿਸ ਹੋਵੇਗੀ। ਸੀਬੀਆਈ ਨੇ 2005 ਵਿੱਚ ਕੇਸ ਦਰਜ ਕੀਤਾ ਸੀ ਅਤੇ 26 ਮਾਰਚ 2010 ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਵਿੱਚ ਚੌਟਾਲਾ ਉੱਤੇ 1993 ਤੋਂ 2006 ਦਰਮਿਆਨ 6.09 ਕਰੋੜ ਰੁਪਏ ਦੀ ਜਾਇਦਾਦ ਬਣਾਉਣ ਦਾ ਦੋਸ਼ ਲਗਾਇਆ ਗਿਆ ਸੀ,ਜੋ ਉਨ੍ਹਾਂ ਦੀ ਜਾਇਜ਼ ਆਮਦਨ ਤੋਂ ਬਹੁਤ ਜ਼ਿਆਦਾ ਸੀ।Source link