ਗੁਜਰਾਤ: ਸਾਬਕਾ ਕਾਂਗਰਸੀ ਨੇਤਾ ਹਾਰਦਿਕ ਪਟੇਲ 2 ਜੂਨ ਨੂੰ ਭਾਜਪਾ ’ਚ ਸ਼ਾਮਲ ਹੋਵੇਗਾ

ਗੁਜਰਾਤ: ਸਾਬਕਾ ਕਾਂਗਰਸੀ ਨੇਤਾ ਹਾਰਦਿਕ ਪਟੇਲ 2 ਜੂਨ ਨੂੰ ਭਾਜਪਾ ’ਚ ਸ਼ਾਮਲ ਹੋਵੇਗਾ


ਅਹਿਮਦਾਬਾਦ, 31 ਮਈ

ਕਾਂਗਰਸ ਦੇ ਨੇਤਾ ਹਾਰਦਿਕ ਪਟੇਲ ਗੁਜਰਾਤ ਪਾਰਟੀ ਦੇ ਪ੍ਰਧਾਨ ਸੀਆਰ ਪਾਟਿਲ ਦੀ ਮੌਜੂਦਗੀ ਵਿੱਚ 2 ਜੂਨ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਪਾਟੀਦਾਰ ਕੋਟਾ ਅੰਦੋਲਨ ਦੇ ਨੇਤਾ ਪਟੇਲ ਦੇ ਹਾਲ ਹੀ ਵਿੱਚ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਸੱਤਾਧਾਰੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਕਾਂਗਰਸ ਲੀਡਰਸ਼ਿਪ ਦੀ ਸਖ਼ਤ ਆਲੋਚਨਾ ਕਰਦੇ ਹੋਏ ਭਾਜਪਾ ਦੀ ਫ਼ੈਸਲਾ ਲੈਣ ਦੀ ਸਮਰੱਥਾ ਅਤੇ ਕਾਰਜਸ਼ੈਲੀ ਦੀ ਤਾਰੀਫ਼ ਕੀਤੀ ਸੀ।



Source link