ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 4 ਜੂਨ
ਬੱਚਿਆਂ ਨੂੰ ਗੁਰਮਤਿ ਸਿਖਲਾਈ ਦੇਣ ਲਈ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਇਥੇ ਚਾਰ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਦੋ ਸੌ ਦੇ ਕਰੀਬ ਵਿਦਿਆਰਥੀ ਅਤੇ ਅਧਿਆਪਕ ਸ਼ਮੂਲੀਅਤ ਕਰ ਰਹੇ ਹਨ। ਕਮੇਟੀ ਮੈਂਬਰ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਦੱਸਿਆ ਕਿ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਜੀਤ ਸਿੰਘ ਨਿੱਝਰ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਹਰੀ ਸਿੰਘ, ਐਜੂਕੇਸ਼ਨ ਕਮੇਟੀ ਦੇ ਡਾਇਰੈਕਟਰ ਭਾਈ ਧਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਸ ਕੈਂਪ ਵਿਚ ਤਰਨਤਾਰਨ ਅਤੇ ਅੰਮ੍ਰਿਤਸਰ ਜ਼ੋਨ ਦੇ 31 ਸਕੁੂਲਾਂ ਦੇ ਬੱਚੇ ਸ਼ਮੂਲੀਅਤ ਕਰ ਰਹੇ ਹਨ। ਕੈਂਪ ਦੇ ਵਿਚ ਗੇਮਾਂ, ਸਲੋਗਨ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ ਨਾਲ ਹੀ ਵਿਰਾਸਤ-ਏ-ਖਾਲਸਾ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦੀਦਾਰ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਿਖਲਾਈ ਦੇਣ ਲਈ ਮਾਈਟੀ ਖਾਲਸਾ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਭਾਈ ਅਮਿਤੋਜ ਸਿੰਘ,ਸੁਖਮਿੰਦਰ ਸਿੰਘ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਪ੍ਰੋਫੈਸਰ ਨਛੱਤਰ ਸਿੰਘ ਭਾਂਬੜੀ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋ ਕੇ ਬੱਚਿਆਂ ਨੂੰ ਗੁਰਬਾਣੀ, ਇਤਿਹਾਸ ਅਤੇ ਸਿੱਖ ਰਹਿਤ ਮਰਿਆਦਾ ਸਬੰਧੀ ਭਰਪੂਰ ਜਾਣਕਾਰੀ ਦਿੱਤੀ। ਇਸ ਮੌਕੇ ਜਥੇਬੰਦੀ ਦੇ ਕੋਆਰਡੀਨੇਟਰ ਸੁਖਜੀਤ ਕੌਰ ਖ਼ਾਲਸਾ, ਕਮੇਟੀ ਮੈਂਬਰ ਜਗਜੀਤ ਸਿੰਘ ਅਹਿਮਦਪੁਰ, ਤਸਬੀਰ ਸਿੰਘ, ਹਰਪਾਲ ਸਿੰਘ ,ਅੰਮ੍ਰਿਤਪਾਲ ਸਿੰਘ, ਜਸਪਾਲ ਸਿੰਘ, ਯਾਦਵਿੰਦਰ ਸਿੰਘ ਤੇ ਗਗਨਦੀਪ ਸਿੰਘ ਹਾਜ਼ਰ ਸਨ।