ਚੰਡੀਗੜ੍ਹ ਕਾਂਗਰਸ ਵੱਲੋਂ ਈਡੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ ਕਾਂਗਰਸ ਵੱਲੋਂ ਈਡੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ


ਆਤਿਸ਼ ਗੁਪਤਾ

ਚੰਡੀਗੜ੍ਹ, 13 ਜੂਨ

ਈਡੀ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਪੁੱਛਗਿਛ ਲਈ ਸੱਦੇ ਜਾਣ ਦੇ ਵਿਰੋਧ ਵਿੱਚ ਚੰਡੀਗੜ੍ਹ ਕਾਂਗਰਸ ਵੱਲੋਂ ਸੈਕਟਰ 18 ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਨਵੇਂ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੇ ਕਿਹਾ ਕਿ ਦੇਸ਼ ਵਿਚ ਭਾਜਪਾ ਵੱਲੋਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੀ ਕਿਸੇ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ।



Source link