ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਕਾਂਗਰਸੀਆਂ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ


ਮਨੋਜ ਸ਼ਰਮਾ

ਬਠਿੰਡਾ, 17 ਜੂਨ

ਨੈਸ਼ਨਲ ਹੈਰਾਲਡ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਤੋਂ ਲਗਾਤਾਰ ਕੀਤੀ ਗਈ ਪੁੱਛ-ਪੜਤਾਲ ਕਾਰਨ ਕਾਂਗਰਸੀ ਵਰਕਰਾਂ ਵਿਚ ਰੋਹ ਦੀ ਲਹਿਰ ਹੈ। ਗਾਂਧੀ ਪਰਿਵਾਰ ਦੀ ਖੱਜਲ’ਖੁਆਰੀ ਕਾਰਨ ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ।



Source link