ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ

ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ


ਗੁਰਦੀਪ ਸਿੰਘ ਲਾਲੀ

ਸੰਗਰੂਰ, 18 ਜੂਨ

ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਸੂਬਾ ਜੱਥੇਬੰਦਕ ਸਕੱਤਰ ਹੁਸ਼ਿਆਰ ਸਿੰਘ ਸਲੇਮਗੜ੍ਹ ਅਤੇ ਵਿਦਿਆਰਥੀ ਆਗੂ ਬਲਵਿੰਦਰ ਸਿੰਘ ਸੋਨੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਆਪਣੇ ਹੱਥਾਂ ਵਿਚ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਸਰਕਾਰ ਇਸ ਖ਼ਿਲਾਫ਼ ਠੋਸ ਕਦਮ ਨਹੀਂ ਚੁੱਕ ਰਹੀ। ਵਿਦਿਆਰਥੀ ਜਥੇਬੰਦੀ ਨੇ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਸਲੇ ‘ਤੇ ਮੁੱਖ ਮੰਤਰੀ ਬਿਆਨ ਜਾਰੀ ਕਰਨ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਹਕੂਮਤ ਦੇ ਹੱਥਾਂ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ।



Source link