ਭ੍ਰਿਸ਼ਟਾਚਾਰ: ਸਚਿਨ ਵਜ਼ੇ ਦੀ ਜ਼ਮਾਨਤ ਬਾਰੇ ਅਰਜ਼ੀ ਖਾਰਜ


ਮੁੰਬਈ, 21 ਜੂਨ

ਇੱਥੋਂਂ ਦੀ ਇਕ ਵਿਸ਼ੇਸ਼ ਅਦਾਲਤ ਨੇ ਅੱਜ ਮੁੰਬਈ ਪੁਲੀਸ ਦੇ ਬਰਖਾਸਤ ਅਧਿਕਾਰੀ ਸਚਿਨ ਵਜ਼ੇ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਜਿਸ ਵਿਚ ਉਨ੍ਹਾਂ ਆਪਣੇ ਖ਼ਿਲਾਫ਼ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਕੇਸ ਵਿਚ ਜ਼ਮਾਨਤ ਮੰਗੀ ਸੀ। ਵਿਸ਼ੇਸ਼ ਸੀਬੀਆਈ ਜੱਜ ਨੂੰ ਵਜ਼ੇ ਨੇ ਅਪੀਲ ਕੀਤੀ ਸੀ ਕਿ ਉਸ ਖ਼ਿਲਾਫ਼ ਹਾਲੇ ਤੱਕ ਕੋਈ ਚਾਰਜਸ਼ੀਟ ਨਹੀਂ ਹੋਈ, ਇਸ ਲਈ ‘ਡਿਫਾਲਟ’ ਜ਼ਮਾਨਤ ਮਿਲਣੀ ਚਾਹੀਦੀ ਹੈ ਪਰ ਜੱਜ ਨੇ ਅਪੀਲ ਨੂੰ ਰੱਦ ਕਰ ਦਿੱਤਾ ਹੈ। ਆਪਣੇ ਵਕੀਲ ਰਾਹੀਂ ਦਾਇਰ ਅਪੀਲ ਵਿਚ ਵਜ਼ੇ ਨੇ ਕਿਹਾ ਕਿ ਉਸ ਖ਼ਿਲਾਫ਼ ਕੋਈ ਆਖ਼ਰੀ ਰਿਪੋਰਟ ਦਰਜ ਨਹੀਂ ਕੀਤੀ ਗਈ ਹੈ, ਇਸ ਲਈ ਉਹ ਸੀਆਰਪੀਸੀ ਤਹਿਤ ਜ਼ਮਾਨਤ ਦਾ ਹੱਕਦਾਰ ਬਣ ਜਾਂਦਾ ਹੈ। -ਪੀਟੀਆਈSource link