ਪੰਜਾਬ ਵਿਧਾਨ ਸਭਾ ’ਚ ਮੁੱਖ ਮੰਤਰੀ ਨੇ ਅਗਨੀਪਥ ਯੋਜਨਾ ਖ਼ਿਲਾਫ਼ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ


ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 28 ਜੂਨ

ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ ਯੋਜਨਾ ਖ਼ਿਲਾਫ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ। ਅਜਿਹਾ ਕਰਨ ਦੀ ਮੰਗ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਨੇ ਕੀਤੀ ਸੀ। ਹਾਲਾਂਕਿ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਕਦਮ ਦਾ ਵਿਰੋਧ ਕੀਤਾ ਹੈ। ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਮੁੱਦੇ ‘ਤੇ ਸਦਨ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਇਸ ਮਾਮਲੇ ‘ਤੇ ਸਦਨ ਵਿੱਚ ਜ਼ੋਰਦਾਰ ਬਹਿਸ ਹੋਈ। ਸਿਫ਼ਰ ਕਾਲ ਦੌਰਾਨ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸ਼ਿਕਾਇਤ ‘ਤੇ ਯੂਟਿਊਬ ਤੋਂ ਸਿੱਧੂ ਮੂਸੇਵਾਲਾ ਦੇ ‘ਐੱਸਵਾਈਐੱਲ ਗੀਤ’ ‘ਤੇ ਪਾਬੰਦੀ ਲਗਾਉਣ ਦੀ ਨਿੰਦਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਹ ਵੀ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਵਿੱਚ ਹਨ।



Source link