ਲੁਧਿਆਣਾ ਦਾ ਮੱਤੇਵਾਲਾ ਪ੍ਰਾਜੈਕਟ ਰੱਦ

ਲੁਧਿਆਣਾ ਦਾ ਮੱਤੇਵਾਲਾ ਪ੍ਰਾਜੈਕਟ ਰੱਦ


ਪੰਜਾਬੀ ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 11 ਜੁਲਾਈ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੁਧਿਆਣਾ ਦੇ ਮੱਤੇਵਾਲਾ ਵਿੱਚ 950 ਏਕੜ ਵਿੱਚ ਤਜਵੀਜ਼ਤ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅੱਜ ਇਸ ਸਬੰਧੀ ਵਿੱਚ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਆਵਾਸ ਵਿੱਚ ਹੋਈ ਮੀਟਿੰਗ ਬਾਅਦ ਇਹ ਫੈਸਲਾ ਕੀਤਾ ਗਿਆ। ਜਾਣਕਾਰੀ ਅਨੁਸਾਰ ਕੱਲ ਮੱਤੇਵਾਲਾ ਵਿੱਚ ਸਮਾਜਿਕ ਸੰਗਠਨਾਂ ਨੇ ਰੋਸ਼ ਪ੍ਰਦਰਸ਼ਨ ਕਰਦਿਆਂ ਇਸ ਪ੍ਰਾਜੈਕਟ ਦਾ ਵਿਰੋਧ ਕੀਤਾ ਸੀ ਜਿਸ ਮਗਰੋਂ ਮੁੱਖ ਮੰਤਰੀ ਨੇ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਦੀ ਅੱਜ ਮੀਟਿੰਗ ਸੱਦੀ ਸੀ। ਸੂਤਰਾਂ ਅਨੁਸਾਰ ਮੀਟਿੰਗ ਬਾਅਦ ਸਰਕਾਰ ਨੇ ਇਹ ਪ੍ਰਾਜੈਕਟ ਰੱਦ ਕਰਨ ਦਾ ਐਲਾਨ ਕੀਤਾ ਹੈ।



Source link