ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਅੰਤਿਮ ਵਿਦਾਇਗੀ

ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਅੰਤਿਮ ਵਿਦਾਇਗੀ


ਟੋਕੀਓ, 12 ਜੁਲਾਈ

ਜਪਾਨ ਵਾਸੀਆਂ ਨੇ ਮੰਗਲਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਅੰਤਿਮ ਵਿਦਾਇਗੀ ਦਿੱਤੀ। ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਇਥੇ ਦੇ ਇਕ ਧਾਰਮਿਕ ਸਥਾਨ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਕੀਤਾ ਗਿਆ। ਜਪਾਨ ਦੇ ਸਭ ਤੋਂ ਲੰਬੇ ਸਮੇਂ ਤਕ ਪ੍ਰਧਾਨ ਮੰਤਰੀ ਰਹੇ ਸ਼ਿੰਜੋ ਆਬੇ ਸ਼ੁੱਕਰਵਾਰ ਨੂੰ ਪੱਛਮੀ ਸ਼ਹਿਰ ਨਾਰਾ ਵਿੱਚ ਚੋਣ ਮੁਹਿੰਮ ਦੌਰਾਨ ਭਾਸ਼ਣ ਦੇ ਰਹੇ ਸਨ ਤਾਂ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ ਗਈ ਸੀ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। -ਪੀਟੀਆਈ



Source link