ਲੜਾਈ ਝਗੜੇ ਦੇ ਦੋਸ਼ ਹੇਠ ਦੋ ਵਿਅਕਤੀ ਜੇਲ੍ਹ ਭੇਜੇ

ਲੜਾਈ ਝਗੜੇ ਦੇ ਦੋਸ਼ ਹੇਠ ਦੋ ਵਿਅਕਤੀ ਜੇਲ੍ਹ ਭੇਜੇ


ਪੱਤਰ ਪ੍ਰੇਰਕ
ਰੂਪਨਗਰ, 21 ਜੁਲਾਈ

ਥਾਣਾ ਸਿੰਘ ਭਗਵੰਤਪੁਰ ਪੁਲੀਸ ਵੱਲੋਂ ਦੋ ਵਿਅਕਤੀਆਂ ਨੂੰ ਆਪਸ ਵਿੱਚ ਲੜਾਈ ਝਗੜਾ ਕਰਨ ਦੇ ਦੋਸ਼ ਅਧੀਨ zwnj;zwnj;ਗ੍ਰਿਫਤਾਰ ਕਰਨ ਉਪਰੰਤ ਜੇਲ੍ਹ ਭੇਜ ਦਿੱਤਾ ਗਿਆ ਹੈ। ਤਫਤੀਸ਼ੀ ਅਫਸਰ ਸਬ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਕਿ ਬੁਰਜਵਾਲਾ ਨਿਵਾਸੀ ਬਲਵਿੰਦਰ ਸਿੰਘ ਅਤੇ ਤਰਲੋਚਨ ਸਿੰਘ ਆਪਸ ਵਿੱਚ ਇੱਕ ਦੂਜੇ ਨਾਲ ਲੜਦੇ ਝਗੜਦੇ ਰਹਿੰਦੇ ਸਨ ਤੇ ਉਨ੍ਹਾਂ ਨੂੰ ਪਿੰਡ ਤੇ ਪਤਵੰzwnj;ਤਿਆਂ ਤੇ ਪੁਲੀਸ ਨੇ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਉਹ ਆਪਣੀਆਂ ਆਦਤਾਂ ਤੋਂ ਨਾ ਟਲੇ ਤਾਂ ਪੁਲੀਸ ਨੇ ਦੋਵਾਂ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰਨ ਉਪਰੰਤ ਰੂਪਨਗਰ ਐਸ.ਡੀ.ਐਮ. ਦੀ ਅਦਾਲਤ ਵਿੱਚ ਪੇਸ਼ ਕੀਤਾ ਤੇ ਅਦਾਲਤ ਨੇ ਦੋਵਾਂ ਨੂੰ 26 ਜੁਲਾਈ ਤੱਕ ਜੇਲ੍ਹ ਭੇਜ ਦਿੱਤਾ ਹੈ।Source link