ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਇਕਾਂਤਵਾਸ ’ਚ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਇਕਾਂਤਵਾਸ ’ਚ


ਆਤਿਸ਼ ਗੁਪਤਾ

ਚੰਡੀਗੜ੍ਹ, 27 ਜੁਲਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋਣ ਤੋਂ ਬਾਅਦ ਸ੍ਰੀ ਸੰਧਵਾਂ ਨੇ ਇਹ ਫੈਸਲਾ ਕੀਤਾ। ਸ੍ਰੀ ਸੰਧਵਾਂ ਕੋਵਿਡ ਪੀੜਤ ਸ੍ਰੀ ਬੈਂਸ ਦੇ ਸੰਪਰਕ ਵਿਚ ਆਏ ਸਨ। ਸੂਤਰਾਂ ਮੁਤਾਬਕ ਸ੍ਰੀ ਸੰਧਵਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਕੰਮ ਕਰਨਗੇ।Source link