ਯਾਸੀਨ ਮਲਿਕ ਹਸਪਤਾਲ ਦਾਖ਼ਲ

ਯਾਸੀਨ ਮਲਿਕ ਹਸਪਤਾਲ ਦਾਖ਼ਲ


ਨਵੀਂ ਦਿੱਲੀ: ਤਿਹਾੜ ਜੇਲ੍ਹ ‘ਚ ਭੁੱਖ ਹੜਤਾਲ ‘ਤੇ ਬੈਠੇ ਕਸ਼ਮੀਰੀ ਵੱਖਵਾਦੀ ਆਗੂ ਯਾਸੀਨ ਮਲਿਕ (56) ਨੂੰ ਇਥੋਂ ਦੇ ਆਰਐੱਮਐੱਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਨੇ ਕਿਹਾ ਕਿ ਮਲਿਕ ਦਾ ਬਲੱਡ ਪ੍ਰੈਸ਼ਰ ਵਧਣ-ਘਟਣ ਕਾਰਨ ਮੰਗਲਵਾਰ ਨੂੰ ਇਹਤਿਆਤ ਵਜੋਂ ਇਹ ਕਦਮ ਉਠਾਇਆ ਗਿਆ ਹੈ। ਮਲਿਕ ਨੇ ਡਾਕਟਰਾਂ ਨੂੰ ਲਿਖਤੀ ਤੌਰ ‘ਤੇ ਕਿਹਾ ਹੈ ਕਿ ਉਹ ਆਪਣਾ ਇਲਾਜ ਨਹੀਂ ਕਰਵਾਉਣਾ ਚਾਹੁੰਦਾ ਹੈ। ਮਲਿਕ ਨੇ ਬੀਤੇ ਸ਼ੁੱਕਰਵਾਰ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। -ਪੀਟੀਆਈ



Source link