ਫ਼ਤਹਿਗੜ੍ਹ ਸਾਹਿਬ: ਸਿਵਲ ਸਰਜਨ ਡਾ. ਵਿਜੈ ਕੁਮਾਰ ਨੇ ਸਰਕਾਰੀ ਹਾਈ ਸਕੂਲ ਸਰਹਿੰਦ ਵਿੱਚ ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਪੀਲੀਆ, ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਨੇ ਪੀਲੀਆ, ਡੇਂਗੂ ਮਲੇਰੀਆ ਅਤੇ ਚਿਕਨਗੁਨੀਆ ਬਿਮਾਰੀ ਫੈਲਣ ਦੇ ਕਾਰਨ, ਲੱਛਣ ਅਤੇ ਇਸ ਦੇ ਬਚਾਅ ਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਵਪਨਜੀਤ ਕੌਰ, ਪ੍ਰਿੰਸੀਪਲ ਸੁਨੀਤਾ ਰਤਨ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਬਲਜਿੰਦਰ ਸਿੰਘ, ਸਹਾਇਕ ਮਲੇਰੀਆ ਅਫ਼ਸਰ ਦਲਬੀਰ ਸਿੰਘ, ਤੇਜਪਾਲ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ