ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 5 ਅਗਸਤ
ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਿੱਤੀ ਪੈਕੇਜ ਦੀ ਮੰਗ ਕੀਤੀ ਤਾਂ ਜੋ ਹਾਲ ਹੀ ਵਿੱਚ ਮੀਂਹ ਕਾਰਨ ਬਰਬਾਦ ਹੋਈਆਂ ਫ਼ਸਲਾਂ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕੇਂਦਰੀ ਸਿਹਤ ਮੰਤਰੀ ਕੋਲੋਂ ‘ਏਮਸ’ ਬਠਿੰਡਾ ਦੇ ਟਰੌਮਾ ਸੈਂਟਰ ਨੂੰ 300 ਬਿਸਤਰਿਆਂ ਦਾ ਕਰਨ ਲਈ ਫੰਡ ਜਾਰੀ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੰਸਥਾ ਦੇ ਐਮਰਜੈਂਸੀ ਬਲਾਕ ਵਿਚ ਸਿਰਫ਼ 28 ਮਰੀਜ਼ਾਂ ਦੇ ਇਲਾਜ ਦਾ ਪ੍ਰਬੰਧ ਹੈ।