ਮੁਹੱਰਮ ਦੇ ਮੱਦੇਨਜ਼ਰ ਸ੍ਰੀਨਗਰ ’ਚ ਕਰਫਿਊ ਵਰਗੀਆਂ ਪਾਬੰਦੀਆਂ: ਜਲੂਸ ਕੱਢਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਹਿਰਾਸਤ ’ਚ ਲਏ

ਮੁਹੱਰਮ ਦੇ ਮੱਦੇਨਜ਼ਰ ਸ੍ਰੀਨਗਰ ’ਚ ਕਰਫਿਊ ਵਰਗੀਆਂ ਪਾਬੰਦੀਆਂ: ਜਲੂਸ ਕੱਢਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਹਿਰਾਸਤ ’ਚ ਲਏ


ਸ੍ਰੀਨਗਰ, 7 ਅਗਸਤ

ਸ਼ੀਆ ਭਾਈਚਾਰੇ ਨੂੰ ਮੁਹੱਰਮ ਦੇ ਜਲੂਸ ਕੱਢਣ ਤੋਂ ਰੋਕਣ ਲਈ ਸ੍ਰੀਨਗਰ ਵਿੱਚ ਕਰਫਿਊ ਵਰਗੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੇ ਕਈ ਇਲਾਕਿਆਂ ‘ਚ ਲੋਕਾਂ ਦੀ ਆਵਾਜਾਈ ਅਤੇ ਇਕੱਠੇ ਹੋਣ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁਹੱਰਮ ਦੇ ਅੱਠਵੇਂ ਦਿਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪਾਬੰਦੀਆਂ ਲਗਾਈਆਂ ਗਈਆਂ ਹਨ। ਮੁਹੱਰਮ 10 ਦਿਨਾਂ ਦੇ ਸੋਗ ਦੀ ਮਿਆਦ ਹੈ। ਉਧਰ ਸਰਕਾਰੀ ਪਾਬੰਦੀਆਂ ਖ਼ਿਲਾਫ਼ ਨੌਜਵਾਨਾਂ ਨੇ ਵੱਖ ਵੱਖ ਥਾਵਾਂ ‘ਤੇ ਪ੍ਰਦਰਸ਼ਨ ਕੀਤਾ ਜਿਨ੍ਹਾਂ ਨੂੰ ਸੁਰੱਖਿਆ ਜਵਾਨਾਂ ਨੇ ਹਿਰਾਸਤ ਵਿੱਚ ਲੈ ਲਿਆ।



Source link