ਮਹਾਰਾਸ਼ਟਰ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਸੰਭਵ

ਮਹਾਰਾਸ਼ਟਰ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਸੰਭਵ


ਮੁੰਬਈ, 8 ਅਗਸਤ

ਮਹਾਰਾਸ਼ਟਰ ਵਿੱਚ ਨਵੀਂ ਬਣੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਸੂਬੇ ਦੇ ਇਕ ਸੀਨੀਅਰ ਭਾਜਪਾ ਆਗੂ ਨੇ ਦਿੱਤੀ। ਭਾਜਪਾ ਆਗੂ ਨੇ ਕਿਹਾ, ”ਮੰਤਰੀ ਮੰਡਲ ਵਿੱਚ ਇਹ ਵਾਧਾ ਭਲਕੇ ਮੁੰਬਈ ਵਿੱਚ ਹੋਵੇਗਾ। ਮੈਂ ਇਸ ਬਾਰੇ ਜਾਣਕਾਰੀ ਵਧੇਰੇ ਨਹੀਂ ਦੇ ਸਕਦਾ ਕਿ ਮੰਤਰੀ ਮੰਡਲ ਵਿੱਚ ਕਿਸ-ਕਿਸ ਨੂੰ ਸ਼ਾਮਲ ਕੀਤਾ ਜਾਵੇਗਾ। ਸੂਤਰਾਂ ਦਾ ਐਤਵਾਰ ਨੂੰ ਕਹਿਣਾ ਸੀ ਕਿ ਮੁੱਖ ਮੰਤਰੀ ਸ਼ਿੰਦੇ ਵੱਲੋਂ ਇਸ ਹਫ਼ਤੇ ਉਨ੍ਹਾਂ ਦੇ ਮੰਤਰੀ ਮੰਡਲ ਵਿੱਚ ਵਾਧਾ ਕਰਦਿਆਂ ਘੱਟੋ-ਘੱਟ 15 ਮੰਤਰੀ ਸ਼ਾਮਲ ਕੀਤੇ ਜਾ ਸਕਦੇ ਹਨ ਅਤੇ ਭਾਜਪਾ ਆਗੂ ਦੇਵੇਂਦਰ ਫੜਨਵੀਸ ਨੂੰ ਗ੍ਰਹਿ ਮੰਤਰਾਲੇ ਦੇ ਕੇ ਉਪ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। -ਪੀਟੀਆਈ



Source link