ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਬੇਹੱਦ ਨਾਜ਼ੁਕ ਹਾਲਤ ’ਚ ਕੋਈ ਸੁਧਾਰ ਨਹੀਂ


ਨਵੀਂ ਦਿੱਲੀ, 14 ਅਗਸਤ

ਮਸ਼ਹੂਰ ਕਾਮੇਡੀਅਨ ਅਦਾਕਾਰ ਰਾਜੂ ਸ੍ਰੀਵਾਸਤਵ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ ਤੇ ਉਹ ਏਮਜ਼ ਦੀ ਇੰਟੈਂਸਿਵ ਕੇਅਰ ਯੂਨਿਟ ਵਿਚ ਲਾਈਫ ਸਪੋਰਟ ‘ਤੇ ਹਨ। 58 ਸਾਲਾ ਸਟੈਂਡ-ਅੱਪ ਕਾਮਿਕ ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਇੱਥੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ‘ਚ ਭਰਤੀ ਕਰਵਾਇਆ ਗਿਆ। ਉਸੇ ਦਿਨ ਐਂਜੀਓਪਲਾਸਟੀ ਹੋਈ। ਸੂਤਰਾਂ ਨੇ ਦੱਸਿਆ, ‘ਸ੍ਰੀਵਾਸਤਵ ਦੀ ਹਾਲਤ ਨਾਜ਼ੁਕ ਹੈ ਤੇ ਇਸ ਵਿੱਚ ਕੋਈ ਸੁਧਾਰ ਨਹੀਂ ਹੋਇਆ। ਉਹ ਲਗਾਤਾਰ ਬੇਹੋਸ਼ ਹਨ। ਦਿਲ ਦੇ ਦੌਰੇ ਤੋਂ ਬਾਅਦ ਉਨ੍ਹਾਂ ਦੇ ਦਿਮਾਗ ਨੂੰ ਨੁਕਸਾਨ ਪਹੁੰਚਿਆ ਹੈ।’



Source link